ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਹਿ ਇਸ ਵੈਬਸਾਈਟ ਦੀ ਸੇਵਾ ਕਰਦਿਆ ਦਾਸ ਪਾਸੋ ਗਲਤੀਆਂ ਹੋ ਜਾਣਾ ਸੁਭਾਵਿਕ ਹੈ, ਆਪ ਜੀ ਦੇ ਚਰਨਾ ਪਾਸ ਬੇਨਤੀ ਹੈ ਦਾਸ ਨੂੰ ਹੋਈ ਗਲਤੀ ਬਾਰੇ ਅਤੇ ਸੁਝਾਵ ਦੇਣ ਲਈ ਇਸ ਈ-ਮੇਲ ਤੇ ਸੰਪਰਕ ਕਰਨਾ ਜੀ sikhtera.info@gmail.com

ਅਰਦਾਸ - Ardaas


   

 ਅਰਦਾਸ

  ੴਵਾਹਿਗੁਰੂ ਜੀ ਕੀ ਫ਼ਤਹ॥
ਸ੍ਰੀ ਭਗੌਤੀ ਜੀ ਸਹਾਇ॥ ਵਾਰ ਸ੍ਰੀ ਭਗੌਤੀ ਜੀ ਕੀ ਪਾਤਸ਼ਾਹੀ ੧੦
॥ ਪ੍ਰਿਥਮ ਭਗੌਤੀ ਸਿਮਰਿ ਕੈ ਗੁਰ ਨਾਨਕ ਲਈਂ ਧਿਆਇ॥
ਫਿਰ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਈਂ ਸਹਾਇ॥ ਅਰਜਨ ਹਰਗੋਬਿੰਦ ਨੋ ਸਿਮਰੌ ਸ੍ਰੀ ਹਰਿਰਾਇ॥ ਸ੍ਰੀ ਹਰਿਕ੍ਰਿਸ਼ਨ ਧਿਆਈਐ
ਜਿਸ ਡਿਠੈ ਸਭਿ ਦੁਖ ਜਾਇ॥ ਤੇਗ ਬਹਾਦਰ ਸਿਮਰਿਐ ਘਰ ਨਉ ਨਿਧ ਆਵੈ ਧਾਇ॥ ਸਭ ਥਾਈਂ ਹੋਇ ਸਹਾਇ॥ ਦਸਵਾਂ ਪਾਤਸ਼ਾਹ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ! ਸਭ ਥਾਈਂ ਹੋਇ ਸਹਾਇ॥ ਦਸਾਂ ਪਾਤਸ਼ਾਹੀਆਂ ਦੀ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀਦਾਰ ਦਾ
ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ !
ਪੰਜਾਂ ਪਿਆਰਿਆਂ, ਚੌਹਾਂ ਸਾਹਿਬਜ਼ਾਦਿਆਂ, ਚਾਲ੍ਹੀਆਂ ਮੁਕਤਿਆਂ, ਹਠੀਆਂ, ਜਪੀਆਂ, ਤਪੀਆਂ, ਜਿਹਨਾਂ ਨਾਮ ਜਪਿਆ,
ਵੰਡ ਛਕਿਆ, ਦੇਗ ਚਲਾਈ, ਤੇਗ ਵਾਹੀ, ਦੇਖ ਕੇ ਅਣਡਿੱਠ ਕੀਤਾ, ਤਿਨ੍ਹਾਂ ਪਿਆਰਿਆਂ, ਸਚਿਆਰਿਆਂ ਦੀ ਕਮਾਈ ਦਾ ਧਿਆਨ ਧਰ ਕੇ,
ਖਾਲਸਾ ਜੀ ! ਬੋਲੋ ਜੀ ਵਾਹਿਗੁਰੂ !
ਜਿਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ, ਬੰਦ ਬੰਦ ਕਟਾਏ, ਖੋਪਰੀਆਂ ਲੁਹਾਈਆਂ, ਚਰਖੀਆਂ 'ਤੇ ਚੜੇ, ਆਰਿਆਂ
ਨਾਲ ਚਿਰਾਏ ਗਏ, ਗੁਰਦਵਾਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ, ਧਰਮ ਨਹੀਂ ਹਾਰਿਆ, ਸਿੱਖੀ ਕੇਸਾਂ ਸੁਆਸਾਂ ਨਾਲ ਨਿਬਾਹੀ,
ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਖਾਲਸਾ ਜੀ ! ਬੋਲੋ ਜੀ ਵਾਹਿਗੁਰੂ !
ਪੰਜਾਂ ਤਖ਼ਤਾਂ, ਸਰਬੱਤ ਗੁਰਦੁਆਰਿਆਂ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ !
ਪ੍ਰਿਥਮੇ ਸਰਬੱਤ ਖਾਲਸਾ ਜੀ ਕੀ ਅਰਦਾਸ ਹੈ ਜੀ,
ਸਰਬੱਤ ਖਾਲਸਾ ਜੀ ਕੋ ਵਾਹਿਗੁਰੂ, ਵਾਹਿਗੁਰੂ, ਵਾਹਿਗੁਰੂ ਚਿੱਤ ਆਵੇ,
ਚਿੱਤ ਆਵਨ ਕਾ ਸਦਕਾ ਸਰਬ ਸੁਖ ਹੋਵੇ। ਜਹਾਂ ਜਹਾਂ ਖਾਲਸਾ ਜੀ ਸਾਹਿਬ,
ਤਹਾਂ ਤਹਾਂ ਰਛਿਆ ਰਿਆਇਤ, ਦੇਗ ਤੇਗ ਫ਼ਤਹ, ਬਿਰਧ ਕੀ
ਪੈਜ, ਪੰਥ ਕੀ ਜੀਤ, ਸ੍ਰੀ ਸਾਹਿਬ ਜੀ ਸਹਾਇ, ਖਾਲਸੇ ਜੀ ਕੇ ਬੋਲ ਬਾਲੇ, ਬੋਲੋ ਜੀ ਵਾਹਿਗੁਰੂ !
ਸਿੱਖਾਂ ਨੂੰ ਸਿੱਖੀ ਦਾਨ, ਕੇਸ ਦਾਨ, ਰਹਿਤ ਦਾਨ, ਬਿਬੇਕ ਦਾਨ, ਵਿਸਾਹ ਦਾਨ, ਭਰੋਸਾ ਦਾਨ, ਦਾਨਾਂ ਸਿਰ ਦਾਨ ਨਾਮ ਦਾਨ,
ਸ੍ਰੀ ਅੰਮ੍ਰਿਤਸਰ ਜੀ ਦੇ ਇਸ਼ਨਾਨ, ਚੌਕੀਆਂ, ਝੰਡੇ, ਬੁੰਗੇ ਜੁਗੋ ਜੁਗ ਅਟੱਲ, ਧਰਮ ਕਾ ਜੈਕਾਰ, ਬੋਲੋ ਜੀ ਵਾਹਿਗੁਰੂ !!!
ਸਿੱਖਾਂ ਦਾ ਮਨ ਨੀਵਾਂ, ਮਤ ਉੱਚੀ, ਮਤ ਦਾ ਰਾਖਾ ਆਪ ਵਾਹਿਗੁਰੂ।
ਹੇ ਅਕਾਲ ਪੁਰਖ ਆਪਣੇ ਪੰਥ ਦੇ ਸਦਾ ਸਹਾਈ ਦਾਤਾਰ ਜੀਓ !
ਸ੍ਰੀਨਨਕਾਣਾ ਸਾਹਿਬ ਤੇ ਹੋਰ ਗੁਰਦੁਆਰਿਆਂ ਗੁਰਧਾਮਾਂ ਦੇ, ਜਿਨ੍ਹਾਂ ਤੋਂ ਪੰਥ ਨੂੰ ਵਿਛੋੜਿਆ ਗਿਆ ਹੈ,
ਖੁਲ੍ਹੇ ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ਦਾ ਦਾਨ ਖ਼ਾਲਸਾ ਜੀ ਨੂੰ ਬਖਸ਼ੋ।
ਹੇ ਨਿਮਾਣਿਆਂ ਦੇ ਮਾਣ, ਨਿਤਾਣਿਆਂ ਦੇ ਤਾਣ, ਨਿਓਟਿਆਂ ਦੀ ਓਟ,ਸੱਚੇ ਪਿਤਾ, ਵਾਹਿਗੁਰੂ ! ਆਪ ਦੇ ਹਜ਼ੂਰ ...੩ ਦੀ ਅਰਦਾਸ ਹੈ ਜੀ।
ਅੱਖਰ ਵਾਧਾ ਘਾਟਾ ਭੁੱਲ ਚੁੱਕ ਮਾਫ ਕਰਨੀ । ਸਰਬੱਤ ਦੇ ਕਾਰਜ ਰਾਸ ਕਰਨੇ ।
ਸੇਈ ਪਿਆਰੇ ਮੇਲ, ਜਿਨ੍ਹਾਂ ਮਿਲਿਆਂ ਤੇਰਾ ਨਾਮ ਚਿਤ ਆਵੇ । ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ ।
ਇਸ ਤੋਂ ਉਪਰੰਤ ਅਰਦਾਸ ਵਿਚ ਸ਼ਾਮਲ ਹੋਣ ਵਾਲੀ ਸਾਰੀ ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਦਬ ਨਾਲ ਮੱਥਾ ਟੇਕੇ
ਅਤੇ ਫਿਰ ਖੜ੍ਹੇ ਹੋ ਕੇ 'ਵਾਹਿਗੁਰੂ ਜੀ ਖ਼ਾਲਸਾ, ਵਾਹਿਗੁਰੂ ਜੀ
ਕੀ ਫਤਹਿ' ਬੁਲਾਵੇ। ਉਪ੍ਰੰਤ 'ਸਤਿ ਸ੍ਰੀ ਅਕਾਲ' ਦਾ ਜੈਕਾਰਾ ਗਜਾਇਆ ਜਾਵੇ।੯
(ਅ)   ਅਰਦਾਸ ਹੋਣ ਸਮੇਂ ਸੰਗਤ 'ਚ ਹਾਜ਼ਰ ਸਾਰੇ ਇਸਤਰੀ ਪੁਰਸ਼ਾਂ ਨੂੰ ਹੱਥ ਜੋੜ ਕੇ ਖਲੋਣਾ ਚਾਹੀਦਾ ਹੈ। ਜੋ ਸੱਜਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠਾ ਹੋਵੇ, ਉਹ ਭੀ ਉੱਠ ਕੇ ਚੌਰ ਕਰੇ।
(e)   ਅਰਦਾਸ ਕਰਨ ਵਾਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ
ਖੜ੍ਹੋ ਕ,ੇ ਹੱਥ ਜੋੜ ਕੇ ਅਰਦਾਸ ਕਰੇ। ਜੇ ਸ੍ਰੀ ਗੁਰੂ ਗ੍ਰੰਥ ਸਾਹਿਬ
ਜੀ ਮੌਜੂਦ ਨਾ ਹੋਣ ਤਾਂ ਕਿਸੇ ਪਾਸੇ ਮੂੰਹ ਕਰ ਕੇ ਅਰਦਾਸ ਕਰੋ,
ਪ੍ਰਵਾਨ ਹੈ।
(ਸ)   ਜਦੋਂ ਕੋਈ ਖਾਸ ਅਰਦਾਸ ਕਿਸੇ ਇਕ ਜਾਂ ਵਧੀਕ ਆਦਮੀਆਂ ਵਲੋਂ ਹੋਵੇ, ਤਾਂ ਉਹਨਾਂ ਤੋਂ ਬਿਨਾਂ ਸੰਗਤ ਵਿਚ ਬੈਠੇ ਹੋਰਨਾਂ ਦਾ ਉਠਣਾ ਜ਼ਰੂਰੀ ਨਹੀਂ

Previous
Next Post »
navigation