(a) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਣਾ, ਗੁਰੂ-ਰੂਪ ਸੰਗਤ ਦੇ ਅਦਬ ਨਾਲ ਦਰਸ਼ਨ ਕਰਨੇ ਤੇ ਅਵਾਜ਼ਾ ਲੈਣਾ ਜਾਂ ਸੁਣਨਾ,
ਸਤਿਗੁਰੂ ਦੇ 'ਦਰਸ਼ਨ' ਹਨ। ਵਾਕ ਲੈਣ ਤੋਂ ਬਿਨਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਰੁਮਾਲ ਚੁੱਕ ਕੇ ਦਰਸ਼ਨ ਕਰਨਾ ਜਾਂ ਕਰਵਾਉਣਾ ਮਨਮੱਤ ਹੈ।
(ਅ) ਸੰਗਤ ਵਿੱਚ ਇਕ ਵਕਤ ਇਕੋ ਗੱਲ ਹੋਣੀ ਚਾਹੀਏ-ਕੀਰਤਨ ਜਾਂ ਕਥਾ, ਵਖਿਆਨ ਜਾਂ ਪਾਠ।
(e) ਦੀਵਾਨ ਸਮੇਂ ਸੰਗਤ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਿਬਆ ਕੇਵਲ ਸਿੱਖ (ਮਰਦ ਜਾਂ ਤੀਵੀਂ) ਹੀ ਬੈਠਣ ਦਾ ਅਧਿਕਾਰੀ ਹੈ।
(ਸ) ਸੰਗਤ ਨੂੰ ਪਾਠ ਕੇਵਲ ਸਿੱਖ ਹੀ ਕਰ ਕੇ ਸੁਣਾਵੇ। ਆਪਣੇ ਅਾਪ ਲਈ ਪਾਠ ਕੋਈ ਗੈਰ ਸਿੱਖ ਭੀ ਕਰ ਸਕਦਾ ਹੈ।
(ਹ) 'ਹੁਕਮ' ਲੈਣ ਲੱਗਿਆਂ ਖੱਬੇ ਪੰਨੇ ਦੇ ਉਤਲੇ ਪਾਸਿਓਂ ਪਹਿਲਾ ਸ਼ਬਦ ਜੋ ਜਾਰੀ ਹੈ, ਮੁੱਢ ਤੋਂ ਪੜ੍ਹਨਾ ਚਾਹੀਏ।
ਜੇ ਉਸ ਸ਼ਬਦ ਦਾ ਮੁੱਢ ਪਿਛਲੇ ਪੰਨੇ ਤੋਂ ਸ਼ੁਰੂ ਹੁੰਦਾ ਹੈ ਤਾਂ ਪੱਤਰਾ ਪਰਤ ਕੇ ਪੜ੍ਹਨਾ ਸ਼ੁਰੂ ਕਰੋ ਅਤੇ ਸ਼ਬਦ ਸਾਰਾ ਪੜ੍ਹੋ। ਜੇ ਵਾਰ ਹੋਵੇ ਤਾਂ
ਪਉੜੀ ਦੇ ਸਾਰੇ ਸਲੋਕ ਤੇ ਪਉੜੀ ਪੜ੍ਹਨੀ ਚਾਹੀਏ। ਸ਼ਬਦ ਦੇ ਅੰਤ ਵਿਚ ਜਿਥੇ 'ਨਾਨਕ' ਨਾਮ ਆ ਜਾਵੇ, ਉਸ ਤੁਕ 'ਤੇ ਭੋਗ ਪਾਇਆ ਜਾਵੇ।
(ਕ) ਦੀਵਾਨ ਦੀ ਸਮਾਪਤੀ ਜਾਂ ਭੋਗ ਦਾ ਅਰਦਾਸਾ ਹੋ ਕੇ ਅੰਤਮ ਹੁਕਮ ਲਿਆ ਜਾਵੇ
ConversionConversion EmoticonEmoticon