ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਹਿ ਇਸ ਵੈਬਸਾਈਟ ਦੀ ਸੇਵਾ ਕਰਦਿਆ ਦਾਸ ਪਾਸੋ ਗਲਤੀਆਂ ਹੋ ਜਾਣਾ ਸੁਭਾਵਿਕ ਹੈ, ਆਪ ਜੀ ਦੇ ਚਰਨਾ ਪਾਸ ਬੇਨਤੀ ਹੈ ਦਾਸ ਨੂੰ ਹੋਈ ਗਲਤੀ ਬਾਰੇ ਅਤੇ ਸੁਝਾਵ ਦੇਣ ਲਈ ਇਸ ਈ-ਮੇਲ ਤੇ ਸੰਪਰਕ ਕਰਨਾ ਜੀ sikhtera.info@gmail.com

ਅਨੰਦ ਸੰਸਕਾਰ-Anand Sanskar


ਅਨੰਦ ਸੰਸਕਾਰ

(a)   ਸਿੱਖ ਸਿੱਖਣੀ ਦਾ ਵਿਆਹ, ਬਿਨਾਂ ਜ਼ਾਤ-ਪਾਤ, ਗੋਤ ਵਿਚਾਰੇ ਦੇ ਹੋਣਾ ਚਾਹੀਏ।
(ਅ)   ਸਿੱਖ ਦੀ ਪੁੱਤਰੀ ਦਾ ਵਿਆਹ ਸਿੱਖ ਨਾਲ ਹੀ ਹੋਵੇ।
(e)   ਸਿੱਖ ਦਾ ਵਿਆਹ 'ਅਨੰਦ' ਰੀਤੀ ਨਾਲ ਕਰਨਾ ਚਾਹੀਏ।
(ਸ)   ਲੜਕੀ ਲੜਕੇ ਦਾ ਵਿਆਹ ਬਚਪਨ ਵਿੱਚ ਕਰਨਾ ਵਿਵਰਜਿਤ ਹੈ।
(ਹ)   ਜਦ  ਲੜਕੀ  ਸਰੀਰ,  ਮਨ  ਤੇ  ਆਚਾਰ  ਕਰਕੇ  ਵਿਆਹ  ਕਰਨ  ਦੇ  ਯੋਗ ਹੋ  ਜਾਵੇ,  ਤਾਂ  ਕਿਸੇ  ਯੋਗ  ਸਿੱਖ  ਨਾਲ 'ਅਨੰਦ' ਪੜ੍ਹਾਇਆ ਜਾਵੇ।
(ਕ)   'ਅਨੰਦ' ਤੋਂ ਪਹਿਲਾਂ ਕੁੜਮਾਈ ਦੀ ਰਸਮ ਜ਼ਰੂਰੀ ਨਹੀਂ, ਪਰ ਜੇ ਕਰਨੀ ਹੋਵੇ ਤਾਂ ਲੜਕੀ ਵਾਲੇ ਕਿਸੇ ਦਿਨ ਸੰਗਤ ਜੋੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹਜ਼ੂਰ ਅਰਦਾਸਾ ਸੋਧ ਕੇ ਇਕ ਕ੍ਰਿਪਾਨ, ਕੜਾ, ਤੇ ਕੁਝ ਮਿੱਠਾ ਲੜਕੇ ਦੇ ਪੱਲੇ ਪਾ ਦੇਣ।
(ਖ)   'ਅਨੰਦ' ਦਾ ਦਿਨ ਮੁਕੱਰਰ ਕਰਨ ਲੱਗਿਆਂ ਕੋਈ ਥਿਤਿ-ਵਾਰ, ਚੰਗੇ-ਮੰਦੇ ਦਿਨ ਦੀ ਖੋਜ ਕਰਨ ਲਈ ਪੱਤ੍ਰੀ ਵਾਚਣਾ ਮਨਮਤ ਹੈ। ਕੋਈ ਦਿਨ ਜੋ ਦੋਹਾਂ ਧਿਰਾਂ ਨੂੰ ਆਪਸ ਵਿੱਚ ਸਲਾਹ ਕਰ ਕੇ ਚੰਗਾ ਦਿੱਸੇ, ਨਿਯਤ ਕਰ ਲੈਣਾ ਚਾਹੀਏ।
(ਗ)   ਸਿਹਰਾ, ਮੁਕਟ ਜਾਂ ਗਾਨਾ ਬੰਨ੍ਹਣਾ, ਪਿੱਤਰ ਪੂਜਣੇ, ਕੱਚੀ ਲੱਸੀ ਵਿਚ ਪੈਰ ਪਾਉਣਾ, ਬੇਰੀ ਜਾਂ ਜੰਡੀ ਵੱਢਣੀ, ਘੜੋਲੀ ਭਰਨੀ,ਰੁਸ ਕੇ ਜਾਣਾ, ਛੰਦ ਪੜ੍ਹਨੇ, ਹਵਨ ਕਰਨਾ, ਵੇਦੀ ਗੱਡਣੀ, ਵੇਸਵਾਦਾ ਨਾਚ, ਸ਼ਰਾਬ ਆਦਿ ਮਨਮਤ ਹੈ।
(ਘ)   ਜਿਤਨੇ ਥੋੜ੍ਹੇ ਆਦਮੀ ਲੜਕੀ ਵਾਲਾ ਮੰਗਾਵੇ, ਉਤਨੇ ਨਾਲ ਲੈ ਕੇ ਲੜਕਾ ਸਹੁਰੇ ਘਰ ਜਾਵੇ, ਦੋਹੀਂ ਪਾਸੀਂ ਗੁਰਬਾਣੀ ਦੇ ਸ਼ਬਦਗਾਏ ਜਾਣ ਤੇ 'ਫ਼ਤਹ' ਗਜਾਈ ਜਾਵੇ।
(ਙ)   ਵਿਆਹ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹਜ਼ੂਰ ਦੀਵਾਨਲਗੇ। ਸੰਗਤ ਜਾਂ ਰਾਗੀ ਕੀਰਤਨ ਕਰਨ। ਫਿਰ ਲੜਕੀ ਤੇ ਲੜਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹਜ਼ੂਰ ਬਿਠਾਏ ਜਾਣ। ਲੜਕੀ, ਲੜਕੇ ਦੇ ਖੱਬੇ ਪਾਸੇ ਬੈਠੇ। ਸੰਗਤ ਦੀ ਆਗਿਆ ਲੈ ਕੇ 'ਅਨੰਦ' ਪੜ੍ਹਾਉਣ ਵਾਲਾ ਸਿੱਖ (ਮਰਦ ਜਾਂ ਇਸਤਰੀ) ਲੜਕੇ ਲੜਕੀ ਤੇ ਉਨ੍ਹਾਂ ਦੇ ਮਾਪਿਆਂ ਜਾਂ ਸਰਬਰਾਹਾਂ ਨੂੰ ਖੜ੍ਹਾ ਕਰ ਕੇ 'ਅਨੰਦ' ਦੇ ਅਰੰਭ ਦਾ ਅਰਦਾਸਾ ਸੋਧੇ। ਫਿਰ ਉਹ ਲੜਕੇ ਲੜਕੀ ਨੂੰ ਗੁਰਮਿਤ ਅਨੁਸਾਰ ਗ੍ਰਹਿਸਤ ਧਰਮ ਦੇ ਫ਼ਰਜ਼ਾਂ ਦਾ ਉਪਦੇਸ਼ ਕਰੇ।
 ਪਹਿਲੇ, ਦੋਹਾਂ ਨੂੰ ਸਾਂਝਾ ਉਪਦੇਸ਼ ਕਰੇ। ਇਸ ਵਿਚ ਸੂਹੀ ਰਾਗ ਦੀਆਂ ਲਾਵਾਂ ਦੇ ਭਾਵ ਅਨੁਸਾਰ ਪਤੀ-ਪਤਨੀ ਦੇ ਸਬੰਧ ਨੂੰ
ਜੀਵ ਤੇ ਪ੍ਰਮਾਤਮਾ ਦੇ ਪਿਆਰ ਦੇ ਨਮੂਨੇ ਉਤੇ ਢਾਲਣ ਦੀ ਵਿਧੀ ਦੱਸੇ।
੧੭ ਆਪਸ ਵਿਚ ਪ੍ਰੇਮ ਦ੍ਵਾਰਾ "ਏਕ ਜੋਤਿ ਦੁਇ ਮੂਰਤੀ" ਹੋਣਾ ਦੱਸੇ ਤੇ ਇਕੁਰ ਗ੍ਰਹਿਸਤ ਧਰਮ ਨਿਬਾਹੁੰਦੇ ਹੋਏ ਆਪਣੇ ਸਾਂਝੇ
ਭਰਤਾ 'ਅਕਾਲ ਪੁਰਖ' ਨਾਲ ਇਕਮਿਕ ਹੋਣਾ ਦ੍ਰਿੜ੍ਹਾਵੇ। ਦੋਹਾਂ ਨੇ ਇਸ ਸੰਜੋਗ ਨੂੰ ਮਨੁੱਖਾ ਜਨਮ ਦੀ ਯਾਤਰਾ ਨੂੰ ਸਫਲਤਾ ਨਾਲ ਨਿਬਾਹੁਣ ਦਾ ਸਾਧਨ ਬਨਾਉਣਾ ਹੈ। ਦੋਹਾਂ ਨੇ ਇਸ ਸੰਜੋਗ ਦੇ ਰਾਹੀਂ ਪਵਿੱਤਰ ਤੇ ਗੁਰਮੁਖੀ ਜੀਵਨ ਬਿਤਾਉਣਾ ਹੈ।
  ਫਿਰ ਲੜਕੇ ਤੇ ਲੜਕੀ ਨੂੰ ਆਪੋ ਆਪਣੇ ਵਖੋ-ਵਖਰੇ, ਗ੍ਰਹਿਸਤ ਧਰਮ ਦੇ ਫ਼ਰਜ਼ ਦੱਸੇ ਜਾਣ।
     ਵਰ ਨੂੰ ਦੱਸਿਆ ਜਾਵੇ ਕਿ ਲੜਕੀ ਵਾਲਿਆਂ ਨੇ ਤੁਹਾਨੂੰ ਹੀ ਸਭਤੋਂ ਵਧੀਕ ਯੋਗ ਜਾਣ ਕੇ ਵਰ ਚੁਣਿਆ ਹੈ। ਆਪ ਨੇ ਆਪਣੀ
ਪਤਨੀ ਨੂੰ ਅਰਧੰਗੀ ਜਾਣ ਕੇ ਸਾਰੀਆਂ ਅਵਸਥਾਂ ਵਿਚ ਇਕੋ ਜਿਹਾ ਿਪਆਰ ਕਰਨਾ ਹੈ ਤੇ ਵੰਡ ਛਕਣਾ ਹੈ। ਏਸ ਦੇ ਸਰੀਰ ਤੇ ਇੱਜ਼ਤ ਦੇ ਰਾਖੇ ਤੁਸੀਂ ਹੋ। ਇਸਤਰੀ-ਬਰਤ ਧਰਮ ਵਿਚ ਪੱਕੇ ਰਹਿਣਾ। ਇਸ ਦੇ ਮਾਤਾ ਪਿਤਾ ਤੇ ਸੰਬੰਧੀਆਂ ਨੂੰ ਆਪਣੇ ਮਾਤਾ ਪਿਤਾ ਤੇ ਸੰਬੰਧੀਆਂ ਤੁੱਲ ਆਦਰ ਦੇਣਾ। 

ਕੰਨਿਆਂ ਨੂੰ ਦੱਸਿਆ ਜਾਵੇ ਕਿ ਆਪ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਸੰਗਤ ਦੇ ਹਜ਼ੂਰ ਇਸ ਸੱਜਣ ਦੇ ਲੜ ਲਾਇਆ ਜਾਂਦਾ ਹੈ।
ਆਪ ਇਨ੍ਹਾਂ ਦੇ 'ਨਿਰਮਲ ਭਉ' ਵਿਚ ਰਹਿੰਦੇ ਹੋਏ ਇਨ੍ਹਾਂ ਨੂੰ ਹੀ ਆਪਣੇ ਸਾਰੇ ਪ੍ਰੇਮ ਤੇ ਸ਼ਰਧਾ ਦਾ ਮਾਲਕ ਸਮਝਣਾ, ਦੁਖ
ਸੁਖ, ਦੇਸ ਪਰਦੇਸ ਵਿਚ ਆਪਣੇ ਪਤੀ-ਬਰਤ ਧਰਮ ਵਿਚ ਪੱਕੇ ਰਹਿਣਾ, ਸੇਵਾ ਕਰਨੀ। ਇਨ੍ਹਾਂ ਦੇ ਮਾਤਾ ਪਿਤਾ ਤੇ ਸੰਬੰਧੀਆਂ
ਨੂੰ ਆਪਣੇ ਮਾਤਾ ਪਿਤਾ ਤੇ ਸੰਬੰਧੀਆਂ ਵਾਂਗ ਜਾਣਨਾ।
    ਉਪਦੇਸ਼ ਦੀਆਂ ਗੱਲਾਂ ਪ੍ਰਵਾਨ ਕਰਦੇ ਹੋਏ ਵਰ ਤੇ ਕੰਨਿਆਂ ਦੋਵੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਣ। ਫਿਰ ਲੜਕੀ ਦਾ ਪਿਤਾ ਜਾਂ ਮੁਖੀ ਸੰਬੰਧੀ ਲੜਕੇ ਦਾ ਪੱਲਾ ਲੜਕੀ ਦੇ ਹੱਥ ਫੜਾਵੇ ਤੇ ਤਾਬਿਆ ਬੈਠਾ ਸੱਜਣ ਸੂਹੀ ਮਹਲਾ ੪ ਵਿਚ ਦਿੱਤੀਆਂ ਲਾਵਾਂ ਦਾ ਪਾਠ ਸੁਣਾਵੇ। ਹਰੇਕ ਲਾਂਵ ਦਾ ਪਾਠ ਹੋਣ ਮਗਰੋਂ ਅੱਗੇ ਵਰ ਤੇ ਪਿੱਛੇ ਕੰਨਿਆਂ, ਵਰ ਦਾ ਪੱਲਾ ਫੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਚਾਰ ਪ੍ਰਕਰਮਾਂ ਕਰਨ। ਪ੍ਰਕਰਮਾਂ ਕਰਨ ਸਮੇਂ ਰਾਗੀ ਜਾਂ ਸੰਗਤ ਲਾਵਾਂ ਨੂੰ ਕ੍ਰਮ ਅਨੁਸਾਰ ਸੁਰ ਨਾਲ ਗਾਈ ਜਾਣ ਅਤੇ ਵਰ ਕੰਨਿਆਂ ਹਰ ਇਕ ਲਾਂਵ ਮਗਰੋਂ ਮੱਥਾ ਟੇਕ ਕੇ ਅਗਲੀ
ਲਾਂਵ ਸੁਣਨ ਲਈ ਖੜ੍ਹੇ ਹੋ ਜਾਣ। ਉਪਰੰਤ ਮੱਥਾ ਟੇਕ ਕੇ ਆਪਣੀ ਥਾਂ 'ਤੇ ਬੈਠ ਜਾਣ ਤੇ ਰਾਗੀ ਸਿੰਘ ਜਾਂ ਅਨੰਦ ਕਰਾਉਣ
ਵਾਲਾ ਅਨੰਦ ਸਾਹਿਬ ਦੀਆਂ ਪਹਿਲੀਆਂ ਪੰਜ ਪਉੜੀਆਂ ਤੇ  ਅੰਤਲੀ  ਪਉੜੀ  ਦਾ  ਪਾਠ  ਕਰੇ।  ਫਿਰ  'ਅਨੰਦ'  ਦੀ  ਸਮਾਪਤੀ  ਦਾ ਅਰਦਾਸਾ  ਸੋਧਿਆ  ਜਾਵੇ  ਤੇ  ਕੜਾਹ  ਪ੍ਰਸ਼ਾਦਿ ਵਰਤਾਇਆ ਜਾਵੇ।
(ਚ)   ਅਨਮਤ ਵਾਲਿਆਂ ਦਾ ਵਿਆਹ 'ਅਨੰਦ' ਰੀਤੀ ਨਾਲ ਨਹੀਂ ਹੋ ਸਕਦਾ।
(ਛ)   ਲੜਕੇ ਜਾਂ ਲੜਕੀ ਦਾ ਸੰਜੋਗ ਪੈਸਾ ਲੈ ਕੇ ਨਾ ਕਰੇ।
(ਜ)   ਜੇ ਬਾਲਕੀ ਦੇ ਮਾਪੇ ਕਦਾਂਚ ਸੱਬਬ ਪਾਇ ਕੈ ਬਾਲਕੀ ਦੇ ਗ੍ਰਿਹ ਵਿਖੇ ਜਾਣ ਅਤੇ ਉਥੇ ਪ੍ਰਸ਼ਾਦਿ ਤਿਆਰ ਹੋਵੇ, ਤਾਂ ਖਾਣ ਤੋਂ ਸੰਕੋਚਣਾ ਨਹੀਂ। ਅੰਨ ਨਾ ਖਾਣਾ ਸਭ ਭਰਮ ਹੈ। ਖਾਲਸੇ ਨੂੰ, ਖਾਣਾ ਖਲਾਵਣਾ ਸ੍ਰੀ ਗੁਰੂ ਬਾਬੇ ਅਕਾਲ ਪੁਰਖ ਬਖਸ਼ਿਆ ਹੈ।
ਬੇਟੀ ਬੇਟੇ ਵਾਲੇ ਆਪਸ ਮੇਂ ਖਾਂਦੇ ਰਹਿਣ, ਇਸੇ ਵਾਸਤੇ, ਜੋ ਗੁਰੂ ਨੇ ਦੋਵੇਂ ਸਾਕ ਇਕ ਕੀਤੇ ਹੈਨ।
੭(ਝ)   ਜਿਸ ਇਸਤਰੀ ਦਾ ਭਰਤਾ ਕਾਲ-ਵੱਸ ਹੋ ਜਾਵੇ, ਉਹ ਚਾਹੇ ਤਾਂ ਯੋਗ ਵਰ ਦੇਖ ਕੇ ਪੁਨਰ ਸੰਜੋਗ ਕਰ ਲਵੇ। ਸਿੱਖ ਦੀ
ਇਸਤਰੀ ਮਰ ਜਾਵੇ ਤਾਂ ਉਸ ਲਈ ਭੀ ਇਹੋ ਹੁਕਮ ਹੈ।
(ਙ)   ਪੁਨਰ ਵਿਆਹ ਦੀ ਵੀ ਇਹੋ ਰੀਤ ਹੈ, ਜੋ 'ਅਨੰਦ' ਲਈ ਉਤੇ ਦੱਸੀ ਹੈ।
(ਟ)   ਆਮ ਹਾਲਤਾਂ ਵਿਚ ਸਿੱਖ ਨੂੰ ਇਕ ਇਸਤਰੀ ਦੇ ਹੁੰਦਿਆਂ ਦੂਜਾ ਵਿਆਹ ਨਹੀਂ ਕਰਨਾ ਚਾਹੀਏ।
੧੮(ਠ)   ਅੰਮ੍ਰਿਤਧਾਰੀ ਸਿੰਘ ਨੂੰ ਚਾਹੀਦਾ ਹੈ ਕਿ ਆਪਣੀ ਸਿੰਘਣੀ ਨੂੰ ਭੀ ਅੰਮ੍ਰਿਤ ਛਕਾ ਲਵੇ





Previous
Next Post »
navigation