ਜਨਮ ਤੇ ਨਾਮ-ਸੰਸਕਾਰ
(a) ਸਿੱਖ ਦੇ ਘਰ ਬਾਲਕ ਦਾ ਜਨਮ ਹੋਣ ਮਗਰੋਂ ਜਦ ਮਾਤਾ ਉਠਣ ਬੈਠਣ ਤੇ ਇਸ਼ਨਾਨ ਕਰਨ ਦੇ ਯੋਗ ਹੋਵੇ ਤਾਂ (ਦਿਨਾਂ ਦੀ ਕੋਈ ਗਿਣਤੀ ਮੁਕੱਰਰ ਨਹੀਂ) ਟੱਬਰ ਤੇ ਸੰਬੰਧੀ ਗੁਰਦੁਆਰੇ ਕੜਾਹ ਪ੍ਰਸ਼ਾਦਿ ਲੈ ਕੇ ਜਾਣ ਜਾਂ ਕਰਾਉਣ ਅਤੇ ਗੁਰੂ ਜੀ ਦੇ ਹਜ਼ੂਰ 'ਪਰਮੇਸਰਿ ਦਿਤਾ ਬੰਨਾ' (ਸੋਰਠਿ ਮ: ੫) 'ਸਤਿਗੁਰ ਸਾਚੈ ਦੀਆ ਭੇਜਿ' (ਆਸਾ ਮ: ੫) ਆਦਿ ਖੁਸ਼ੀ ਤੇ ਧੰਨਵਾਦ ਵਾਲੇ ਸ਼ਬਦ ਪੜ੍ਹਨ, ਉਪ੍ਰੰਤ, ਜੇਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਰੱਖਿਆ ਹੋਵੇ ਤਾਂ ਪਾਠ ਦਾ ਭੋਗ ਪਾਇਆ ਜਾਵੇ, ਫਿਰ ਵਾਕ ਲਿਆ ਜਾਵੇ। ਵਾਕ ਦੇ ਅਰੰਭ ਦੇ ਸ਼ਬਦ ਦਾ ਜੋ ਪਹਿਲਾ ਅੱਖਰ ਹੋਵੇ, ਉਸ ਤੋਂ ਗ੍ਰੰਥੀ ਸਿੰਘ ਬੱਚੇ ਦਾ ਨਾਮ ਤਜਵੀਜ਼ ਕਰੇ ਅਤੇ ਸੰਗਤ ਦੀ ਪ੍ਰਵਾਨਗੀ ਲੈ ਕੇ ਨਾਮ ਪ੍ਰਗਟ ਕਰੇ। ਲੜਕੇ ਦੇ ਨਾਉਂ ਪਿੱਛੇ'ਸਿੰਘ' ਸ਼ਬਦ ਅਤੇ ਲੜਕੀ ਦੇ ਨਾਮ ਪਿੱਛੇ 'ਕੌਰ' ਸ਼ਬਦ ੧੬ਲਗਾਇਆ ਜਾਵੇ। ਉਪ੍ਰੰਤ, ਅਨੰਦ ਸਾਹਿਬ (ਛੇ ਪਉੜੀਆਂ) ਮਗਰੋਂਬੱਚੇ ਦੇ ਨਾਮ ਸੰਸਕਾਰ ਦੀ ਖੁਸ਼ੀ ਦਾ ਯੋਗ ਸ਼ਬਦਾਂ ਵਿੱਚ ਅਰਦਾਸਾ ਕਰ ਕੇ ਕੜਾਹ ਪ੍ਰਸ਼ਾਦਿ ਵਰਤਾਇਆ ਜਾਵੇ।
(ਅ) ਜਨਮ ਦੇ ਸੰਬੰਧ ਵਿਚ ਖਾਣ-ਪੀਣ ਵਿਚ ਕੋਈ ਸੂਤਕ ਦਾ ਭਰਮ ਨਹੀਂ ਕਰਨਾ, ਕਿਉਂਕਿ :
ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥
ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ ॥
1 comments:
Click here for commentsਥ ਦੇ ਨਾਲ ਸ਼ੁਰੂ ਹੋਣ ਵਾਲਾ ਲੜਕੀ ਦਾ ਨਾਮ ਦੱਸੋ ਜੀ
ConversionConversion EmoticonEmoticon