ਸਿੱਖ ਦੀ ਰਹਿਣੀ-ਬਹਿਣੀ (ਗੁਰਮਤਿ ਦੀ ਰਹਿਣੀ)
ਸਿੱਖ ਦੀ ਆਮ ਰਹਿਣੀ, ਕ੍ਰਿਤ, ਵਿਰਤ, ਗੁਰਮਤਿ ਅਨੁਸਾਰ ਹੋਵੇ।
ਗੁਰਮਤਿ ਇਹ ਹੈ :-
(a) ਇਕ ਅਕਾਲ ਪੁਰਖ ਤੋਂ ਛੁਟ ਕਿਸੇ ਦੇਵੀ ਦੇਵਤੇ ਦੀ ਉਪਾਸਨਾ ਨਹੀਂ ਕਰਨੀ।
(ਅ) ਆਪਣੀ ਮੁਕਤੀ ਦਾ ਦਾਤਾ ਤੇ ਇਸ਼ਟ ਕੇਵਲ ਦਸ ਗੁਰੂ ਸਾਹਿਬਾਨ, ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਸਾਹਿਬਾਨ ਦੀ ਬਾਣੀ ਨੂੰ ਮੰਨਣਾ।
(e) ਦਸ ਗੁਰੂ ਸਾਹਿਬਾਨ ਨੂੰ ਇਕੋ ਜੋਤ ਦਾ ਪ੍ਰਕਾਸ਼ ਰੂਪ ਕਰਕੇ ਮੰਨਣਾ।
(ਸ) ਜ਼ਾਤ-ਪਾਤ, ਛੂਤ-ਛਾਤ, ਜੰਤ੍ਰ-ਮੰਤ੍ਰ-ਤੰਤ੍ਰ, ਸ਼ਗਨ, ਤਿੱਥ, ਮਹੂਰਤ, ਗ੍ਰਹਿ, ਰਾਸ਼, ਸ਼ਰਾਧ, ਪਿੱਤਰ, ਖਿਆਹ, ਪਿੰਡ ਪੱਤਲ, ਦੀਵਾ, ਕਿਰਿਆ ਕਰਮ, ਹੋਮ, ਜੱਗ, ਤਰਪਣ, ਸਿਖਾ ਸੂਤ, ਭੱਦਣ, ਿeਕਾਦਸ਼ੀ, ਪੂਰਨਮਾਸ਼ੀ ਆਦਿ ਦੇ ਵਰਤ,ਤਿਲਕ, ਜੰਞੂ, ਤੁਲਸੀ, ਮਾਲਾ, ਗੋਰ, ਮੱਠ, ਮੜ੍ਹੀ, ਮੂਰਤੀ ਪੂਜਾ ਆਦਿ ਭਰਮ-ਰੂਪ ਕਰਮਾਂ ਉਤੇ ਨਿਸਚਾ ਨਹੀਂ ਕਰਨਾ। ਗੁਰ ਅਸਥਾਨ ਤੋਂ ਕਿਸੇ ਅਨ-ਧਰਮ ਦੇ ਤੀਰਥ ਜਾਂ ਧਾਮ ਨੂੰ ਆਪਣਾ ਅਸਥਾਨ ਨਹੀਂ ਮੰਨਣਾ।
ਪੀਰ, ਬ੍ਰਾਹਮਣ, ਪੁੱਛਣਾ, ਸੁੱਖਣਾ, ਸ਼ੀਰਨੀ, ਵੇਦ ਸ਼ਾਸਤਰ, ਗਿeਤ੍ਰੀ, ਗੀਤਾ, ਕੁਰਾਨ, ਅੰਜੀਲ ਆਦਿ ਉਤੇ ਨਿਸ਼ਚਾ ਨਹੀਂ ਕਰਨਾ। ਹਾਂ ਆਮ ਵਾਕਫੀ ਲਈ ਅਨਮਤਾਂ ਦੇ ਗ੍ਰੰਥਾਂ ਦਾ ਪੜ੍ਹਨਾ ਯੋਗ ਹੈ।
(ਹ) ਖਾਲਸਾ ਸਾਰੇ ਮਤਾਂ ਤੋਂ ਨਿਆਰਾ ਰਹੇ, ਪਰ ਕਿਸੇ ਅਨਧਰਮੀ ਦਾ ਦਿਲ ਨਾ ਦੁਖਾਵੇ।
(ਕ) ਹਰ ਇਕ ਕੰਮ ਕਰਨ ਤੋਂ ਪਹਿਲਾਂ ਵਾਹਿਗੁਰੂ ਅੱਗੇ ਅਰਦਾਸ ਕਰੇ।
(ਖ) ਸਿੱਖ ਲਈ ਗੁਰਮੁਖੀ ਵਿਦਿਆ ਪੜ੍ਹਨੀ ਜ਼ਰੂਰੀ ਹੈ। ਹੋਰ ਵਿਦਆ ਭੀ ਪੜ੍ਹੇ।
(ਗ) ਸੰਤਾਨ ਨੂੰ ਗੁਰਸਿੱਖੀ ਦੀ ਵਿਦਿਆ ਦਿਵਾਉਣੀ ਸਿੱਖ ਦਾ ਫ਼ਰਜ਼ ਹੈ।
੧੫(ਘ) ਕੇਸ ਲੜਕੇ ਕੇ ਜੋ ਹੋਏ ਸੋ ਉਨ੍ਹਾਂ ਦਾ ਬੁਰਾ ਨਾ ਮੰਗੇ, ਕੇਸ ਉਹੀ ੬ ਰੱਖੇ, ਨਾਮ ਸਿੰਘ ਰੱਖੇ। ਸਿੱਖ ਆਪਣੇ ਲੜਕੇ ਲੜਕੀਆਂ ਦੇ ਕੇਸ ਸਾਬਤ ਰੱਖੇ।
(ਙ) ਸਿੱਖ ਭੰਗ, ਅਫੀਮ, ਸ਼ਰਾਬ, ਤਮਾਕੂ ਆਦਿ ਨਸ਼ੇ ਨਾ ਵਰਤੇ। ਅਮਲ ਪ੍ਰਸ਼ਾਦੇ ਦਾ ਹੀ ਰੱਖੇ।
(ਚ) ਸਿੱਖ ਮਰਦ ਅਥਵਾ ਇਸਤ੍ਰੀ ਨੂੰ ਨੱਕ, ਕੰਨ ਛੇਦਨਾ ਮਨ੍ਹਾਂ ਹੈ।
(ਛ) ਗੁਰੂ ਕਾ ਸਿੱਖ ਕੰਨਿਆ ਨਾ ਮਾਰੇ, ਕੁੜੀ-ਮਾਰ ਨਾਲ ਨਾ ਵਰਤੇ।
(ਜ) ਗੁਰੂ ਕਾ ਸਿੱਖ ਧਰਮ ਦੀ ਕਿਰਤ ਕਰ ਕੇ ਨਿਰਬਾਹ ਕਰੇ।
(ਝ) ਗੁਰੂ ਕਾ ਸਿੱਖ ਗਰੀਬ ਦੀ ਰਸਨਾ ਨੂੰ ਗੁਰੂ ਕੀ ਗੋਲਕ ਜਾਣੇ।
(ਞ) ਚੋਰੀ ਯਾਰੀ ਨਾ ਕਰੇ, ਜੂਆ ਨਾ ਖੇਡੇ।
(ਟ) ਪਰ ਬੇਟੀ ਕੋ ਬੇਟੀ ਜਾਨੈ।
ਪਰ ਇਸਤ੍ਰੀ ਕੋ ਮਾਤ ਬਖਾਨੈ।
ਅਪਨਿ ਇਸਤ੍ਰੀ ਸੋਂ ਰਤਿ ਹੋਈ।
ਰਹਿਤਵੰਤ ਸਿੰਘ ਹੈ ਸੋਈ।
1 comments:
Click here for commentsNice baby name pakistani girl names
ConversionConversion EmoticonEmoticon