ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਹਿ ਇਸ ਵੈਬਸਾਈਟ ਦੀ ਸੇਵਾ ਕਰਦਿਆ ਦਾਸ ਪਾਸੋ ਗਲਤੀਆਂ ਹੋ ਜਾਣਾ ਸੁਭਾਵਿਕ ਹੈ, ਆਪ ਜੀ ਦੇ ਚਰਨਾ ਪਾਸ ਬੇਨਤੀ ਹੈ ਦਾਸ ਨੂੰ ਹੋਈ ਗਲਤੀ ਬਾਰੇ ਅਤੇ ਸੁਝਾਵ ਦੇਣ ਲਈ ਇਸ ਈ-ਮੇਲ ਤੇ ਸੰਪਰਕ ਕਰਨਾ ਜੀ sikhtera.info@gmail.com

ਗੁਰਬਾਣੀ ਦੀ ਕਥਾ-katha

  ਗੁਰਬਾਣੀ ਦੀ ਕਥਾ

(a)   ਸੰਗਤ ਵਿਚ ਗੁਰਬਾਣੀ ਦੀ ਕਥਾ ਸਿੱਖ ਹੀ ਕਰੇ।
(ਅ)   ਕਥਾ ਦਾ ਮਨੋਰਥ ਗੁਰਮਤਿ ਦ੍ਰਿੜ੍ਹਾਉਣਾ ਹੀ ਹੋਵੇ।
(e)   ਕਥਾ ਦਸ ਗੁਰੂ ਸਾਹਿਬਾਨ ਦੀ ਬਾਣੀ ਜਾਂ ਭਾਈ ਗੁਰਦਾਸ,
ਭਾਈ ਨੰਦ ਲਾਲ ਜਾਂ ਕਿਸੇ ਹੋਰ ਪ੍ਰਮਾਣਿਕ ਪੰਥਕ ਪੁਸਤਕ ਜਾਂ ਇਤਿਹਾਸ ਦੀਆਂ ਪੁਸਤਕਾਂ (ਜੋ ਗੁਰਮਤਿ ਅਨੁਕੂਲ ਹੋਣ) ਦੀ ਹੋ ਸਕ
ਦੀ ਹੈ, ਪਰ ਅਨਮਤ ਦੀ ਕਿਸੇ ਪੁਸਤਕ ਦੀ ਨਹੀਂ ਹੋ ਸਕਦੀ। ਹਾਂ, ਪ੍ਰਮਾਣ ਕਿਸੇ ਮਹਾਤਮਾ ਜਾਂ ਪੁਸਤਕ ਦੀ ਉੱਤਮ ਸਿਖਿਅਾ ਦਾ ਲਿਆ ਜਾ ਸਕਦਾ ਹੈ।
(੬)   ਵਖਿਆਨ-ਗੁਰਦੁਆਰੇ ਵਿਚ ਗੁਰਮਤਿ ਤੋਂ ਵਿਰੁੱਧ ਕੋਈ ਵਖਿਆਨ ਨਹੀਂ ਹੋ ਸਕਦਾ।
(੭)   ਗੁਰਦੁਆਰੇ ਵਿਚ ਸੰਗਤ ਦਾ ਪ੍ਰੋਗਰਾਮ ਆਮ ਤੌਰ 'ਤੇ ਇਉਂ ਹੁੰਦਾ ਹੈ :-
     ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼, ਕੀਰਤਨ, ਕਥਾ, ਵਖਿਆਨ, ਅਨੰਦ ਸਾਹਿਬ, ਅਰਦਾਸ, ਫ਼ਤਹ, ਸਤਿ ਸ੍ਰੀ ਅਕਾਲ ਦਾ ਜੈਕਾਰਾ ਤੇ ਹੁਕਮ।







Previous
Next Post »
navigation