ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਹਿ ਇਸ ਵੈਬਸਾਈਟ ਦੀ ਸੇਵਾ ਕਰਦਿਆ ਦਾਸ ਪਾਸੋ ਗਲਤੀਆਂ ਹੋ ਜਾਣਾ ਸੁਭਾਵਿਕ ਹੈ, ਆਪ ਜੀ ਦੇ ਚਰਨਾ ਪਾਸ ਬੇਨਤੀ ਹੈ ਦਾਸ ਨੂੰ ਹੋਈ ਗਲਤੀ ਬਾਰੇ ਅਤੇ ਸੁਝਾਵ ਦੇਣ ਲਈ ਇਸ ਈ-ਮੇਲ ਤੇ ਸੰਪਰਕ ਕਰਨਾ ਜੀ sikhtera.info@gmail.com

ਮਿਰਤਕ ਸੰਸਕਾਰ-Mirtak sanskar



ਮਿਰਤਕ ਸੰਸਕਾਰ

(a)   ਪ੍ਰਾਣੀ ਨੂੰ ਮਰਨ ਵੇਲੇ- ਜੇ ਮੰਜੇ 'ਤੇ ਹੋਵੇ ਤਾਂ - ਹੇਠ ਨ
ਹੀਂ ਉਤਾਰਨਾ, ਦੀਵਾ-ਵੱਟੀ, ਗਊ ਮਣਸਾਉਣਾ ਜਾਂ ਹੋਰ ਕੋਈ ਮਨ
ਮਤ ਸੰਸਕਾਰ ਨਹੀਂ ਕਰਨਾ। ਕੇਵਲ ਗੁਰਬਾਣੀ ਦਾ ਪਾਠ ਕਰਨਾ ਜਾਂ 'ਵਾਹਿਗੁਰੂ' 'ਵਾਹਿਗੁਰੂ' ਕਰਨਾ।
(ਅ)   ਪ੍ਰਾਣੀ ਦੇ ਦੇਹ ਤਿਆਗਣ 'ਤੇ ਧਾਹ ਨਹੀਂ ਮਾਰਨੀ, ਪਿੱਟਣਾ ਜਾਂ ਸਿਆਪਾ ਨਹੀਂ ਕਰਨਾ, ਮਨ ਨੂੰ ਵਾਹਿਗੁਰੂ ਦੀ ਰਜ਼ਾ ਵਿਚ ਲਿਆਉਣ ਲਈ ਗੁਰਬਾਣੀ ਦਾ ਪਾਠ ਜਾਂ ਵਾਹਿਗੁਰੂ ਦਾ ਜਾਪ ਕਰੀ ਜਾਣਾ ਚੰਗਾ ਹੈ।
(e)   ਪ੍ਰਾਣੀ ਭਾਵੇਂ ਛੋਟੀ ਤੋਂ ਛੋਟੀ ਉਮਰ ਦਾ ਹੋਵੇ, ਸੋ ਭੀ ਸਸਕਾਰਨਾ ਚਾਹੀਏ। ਜਿਥੇ ਸਸਕਾਰ ਦਾ ਪ੍ਰਬੰਧ ਨਾ ਹੋ ਸਕੇ ਉਥੇ ਜਲ
ਪ੍ਰਵਾਹ ਜਾਂ ਹੋਰ ਤਰੀਕਾ ਵਰਤਣ ਤੋਂ ਸ਼ੰਕਾ ਨਹੀਂ ਕਰਨੀ।
(ਸ)   ਸਸਕਾਰਨ ਲਈ ਦਿਨ ਜਾਂ ਰਾਤ ਦਾ ਭਰਮ ਨਹੀ ਕਰਨਾ।
(ਹ)   ਮ੍ਰਿਤਕ ਸਰੀਰ ਨੂੰ ਇਸ਼ਨਾਨ ਕਰਾ ਕੇ ਸੁਅੱਸ਼ ਬਸਤ੍ਰ ਪਾਏ ਜਾਣ ਤੇ ਕਕਾਰ ਜੁਦਾ ਨ ਕੀਤੇ ਜਾਣ। ਫਿਰ ਤਖ਼ਤੇ ਉਤੇ ਪਾਕੇ
ਚਲਾਣੇ ਦਾ ਅਰਦਾਸਾ ਸੋਧਿਆ ਜਾਵੇ। ਫਿਰ ਅਰਥੀ ਨੂੰ ਚੁੱਕ ਕੇ ਸ਼ਮਸ਼ਾਨ ਭੂਮੀ ਵੱਲ ਲਿਜਾਇਆ ਜਾਵੇ। ਨਾਲ ਵੈਰਾਗਮਈ ਸ਼ਬਦਾਂ ਦਾ ਉਚਾਰਨ ਕੀਤਾ ਜਾਵੇ। ਸਸਕਾਰ ਦੀ ਥਾਂ 'ਤੇ ਪਹੁੰਚ ਕੇ ਚਿਖਾ ਰਚੀ ਜਾਵੇ। ਫਿਰ ਸਰੀਰ ਨੂੰ ਅਗਨੀ ਭੇਟਾ ਕਰਨ
ਲਈ ਅਰਦਾਸਾ ਸੋਧਿਆ ਜਾਵੇ। ਫਿਰ ਪ੍ਰਾਣੀ ਨੂੰ ਅੰਗੀਠੇ ਉਤੇ ਰੱਖ ਕੇ ਪੁੱਤਰ ਜਾਂ ਕੋਈ ਹੋਰ ਸੰਬੰਧੀ ਜਾਂ ਹਿਤੂ ਆਦਿ ਅਗਨੀ ਲਾ ਦੇਵੇ। ਸੰਗਤ ਕੁਝ ਵਿਥ 'ਤੇ ਬਹਿ ਕੇ ਕੀਰਤਨ ਕਰੇ ਜਾਂ ਵੈਰਾਗਮਈ ਸ਼ਬਦ ਪੜ੍ਹੇ। ਜਦ ਅੰਗੀਠਾ ਪੂਰੀ ਤਰ੍ਹਾਂ ਬਲ ਉਠੇ ਤਾਂ
(ਕਪਾਲਿ ਕਿਰਿਆ ਆਦਿ ਕਰਨਾ ਮਨਮਤ ਹੈ), ਕੀਰਤਨ ਸੋਹਿਲੇ ਦਾ ਪਾਠ ਕਰ ਕੇ ਅਰਦਾਸਾ ਸੋਧ ਕੇ ਸੰਗਤ ਮੁੜ ਆਵੇ। ਘਰ ਆ ਕੇ ਜਾਂ ਲਾਗੇ ਦੇ ਗੁਰਦੁਆਰੇ ਵਿਚ ਪ੍ਰਾਣੀ ਨਮਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਰੱਖਿਆ ਜਾਵੇ ਤੇ ਅਨੰਦ
ਸਾਹਿਬ (ਛੇ ਪਉੜੀਆਂ) ਦਾ ਪਾਠ ਕਰਕੇ ਅਰਦਾਸਾ ਦਸਵੇਂ ਦਿਨ ਹੋਵੇ। ਜੇ ਦਸਵੇਂ ਦਿਨ ਨਾ ਹੋ ਸਕੇ ਤਾਂ ਹੋਰ ਕੋਈ ਦਿਨ ਸੰਬੰਧੀਆਂ ਦੇ ਸੌਖ ਨੂੰ ਮੁਖ ਰੱਖ ਕੇ ਨਿਯਤ ਕੀਤਾ ਜਾਵੇ। ਇਸ ਪਾਠ ਦੇ ਕਰਨ ਵਿਚ ਘਰ ਵਾਲੇ ਤੇ ਸੰਬੰਧੀ ਰਲ ਕੇ ਹਿੱਸਾ ਲੈਣ। ਜੇ ਹੋ ਸਕੇ ਤਾਂ ਹਰ ਰੋਜ਼ ਰਾਤ ਨੂੰ ਕੀਰਤਨ ਭੀ ਹੋਵੇ। 'ਦੁਸਿਹਰੇ' ਦੇ ਪਿੱਛੋਂ ਚਲਾਣੇ ਦੀ ਕੋਈ ਰਸਮ ਬਾਕੀ ਨਹੀਂ ਰਹਿੰਦੀ। (ਕ)   ਮਿਰਤਕ ਪ੍ਰਾਣੀ ਦਾ 'ਅੰਗੀਠਾ' ਠੰਡਾ ਹੋਣ 'ਤੇ ਸਾਰੀ ਦੇਹ ਦੀ ਭਸਮ ਅਸਥੀਆਂ ਸਮੇਤ ਉਠਾ ਕੇ ਜਲ ਵਿਚ ਪ੍ਰਵਾਹ ਕਰ ਦਿੱਤੀ ਜਾਵੇ, ਜਾਂ ਉਥੇ ਹੀ ਦੱਬ ਕੇ ਜਿਮੀਂ ਬਰਾਬਰ ਕਰ ਦਿੱਤੀ ਜਾਵੇ। ਸਸਕਾਰ ਅਸਥਾਨ 'ਤੇ ਮ੍ਰਿਤਕ ਪ੍ਰਾਣੀ ਦੀ ਯਾਦਗਾਰ ਬਣਾਉਣੀ ਮਨ੍ਹਾਂ ਹੈ।
(ਖ)   ਅਧ ਮਾਰਗ, ਸਿਆਪਾ, ਫੂਹੜੀ, ਦੀਵਾ, ਪਿੰਡ, ਕਿਰਿਆ, ਸਰਾਧ, ਬੁਢਾ ਮਰਨਾ ਆਦਿ ਕਰਨਾ ਮਨਮਤ ਹੈ। ਅੰਗੀਠੇ ਵਿਚੋਂ ਫੁੱਲ ਚੁਗ ਕੇ ਗੰਗਾ, ਪਤਾਲਪੁਰੀ, ਕਰਤਾਰਪੁਰ ਸਾਹਿਬ ਆਦਿਕ ਥਾਵਾਂ ਵਿਚ ਜਾ ਕੇ ਪਾਣੇ ਮਨਮਤ ਹੈ





Previous
Next Post »
navigation