ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਹਿ ਇਸ ਵੈਬਸਾਈਟ ਦੀ ਸੇਵਾ ਕਰਦਿਆ ਦਾਸ ਪਾਸੋ ਗਲਤੀਆਂ ਹੋ ਜਾਣਾ ਸੁਭਾਵਿਕ ਹੈ, ਆਪ ਜੀ ਦੇ ਚਰਨਾ ਪਾਸ ਬੇਨਤੀ ਹੈ ਦਾਸ ਨੂੰ ਹੋਈ ਗਲਤੀ ਬਾਰੇ ਅਤੇ ਸੁਝਾਵ ਦੇਣ ਲਈ ਇਸ ਈ-ਮੇਲ ਤੇ ਸੰਪਰਕ ਕਰਨਾ ਜੀ sikhtera.info@gmail.com

ਨਿੱਤਨੇਮ-nitnem




੧.  ਸਿੱਖ ਅੰਮ੍ਰਿਤ ਵੇਲੇ (ਪਹਿਰ ਰਾਤ ਰਹਿੰਦੀ) ਜਾਗ ਕੇ ਇਸ਼ਨਾਨਕਰੇ ਅਤੇ ਇਕ ਅਕਾਲ ਪੁਰਖ ਦਾ ਧਿਆਨ ਕਰਦਾ ਹੋਇਆ 'ਵਾਹਿਗੁਰੂ' ਨਾਮ ਜਪੇ।
੨.  ਨਿਤਨੇਮ ਦਾ ਪਾਠ ਕਰੇ। ਨਿਤਨੇਮ ਦੀਆਂ ਬਾਣੀਆਂ ਇਹ ਹਨ:- ਜਪੁ, ਜਾਪੁ ਅਤੇ ੧੦ ਸਵੱਯੇ ('ਸ੍ਰਾਵਗ ਸੁਧ' ਵਾਲੇ)-
ਇਹ ਬਾਣੀਆਂ ਅੰਮ੍ਰਿਤ ਵੇਲੇ ਪੜ੍ਹਨੀਆਂ। ਸੋ ਦਰੁ ਰਹਿਰਾਸ-ਸ਼ਾਮ ਵੇਲੇ ਸੂਰਜ ਡੁੱਬੇ ਪੜ੍ਹਨੀ। ਇਸ ਵਿਚ ਇਹ ਬਾਣੀਆਂ ਸ਼ਾਮਲ ਹਨ:-
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਿਚ ਲਿਖੇ ਹੋਏ ਨੌ ਸ਼ਬਦ ('ਸੋਦਰੁ' ਤੋਂ ਲੈ ਕੇ 'ਸਰਣਿ ਪਰੇ ਕੀ ਰਾਖਹੁ ਸਰਮਾ' ਤਕ) ਬੇਨਤੀ ਚੌਪਈ ਪਾਤਸ਼ਾਹੀ
੧੦('ਹਮਰੀ ਕਰੋ ਹਾਥ ਦੈ ਰੱਛਾ' ਤੋਂ ਲੈ ਕੇ 'ਦੁਸਟ ਦੋਖ ਤੇ ਲੇਹੁ ਬਚਾਈ' ਤਕ)  ਸ੍ਵੈਯਾ ('ਪਾਂਇ ਗਹੇ ਜਬ
ਤੇ ਤੁਮਰੇ') ਅਤੇ ਦੋਹਰਾ ('ਸਗਲ ਦੁਆਰ ਕਉ ਛਾਡਿ ਕੈ'), ਅਨੰਦ ਸਾਹਿਬ

੧, ਮੁੰਦਾਵਣੀ ਤੇ ਸਲੋਕ ਮਹਲਾ ੫ 'ਤੇਰਾ ਕੀਤਾ ਜਾਤੋ ਨਾਹੀ'।
ਸੋਹਿਲਾ - ਇਹ ਬਾਣੀ ਰਾਤ ਨੂੰ ਸੌਣ ਵੇਲੇ ਪੜ੍ਹਨੀ।
ਅੰਮ੍ਰਿਤ ਵੇਲੇ ਅਤੇ ਸੋਦਰੁ ਵੇਲੇ ਦੇ ਨਿਤਨੇਮ ਤੋਂ ਉਪਰੰਤ ਅਰਦਾਸ ਕਰਨੀ ਜ਼ਰੂਰੀ ਹੈ


Previous
Next Post »
navigation